ਜਲੰਧਰ ਕੈਂਟ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਪਾਸਟਰ ਗੌਰਵ ਮਸੀਹ ਗਿੱਲ ਦਾ ਸਨਮਾਨ

ਜਲੰਧਰ ਕੈਂਟ, ਧਾਰਮਿਕ ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦਿਆਂ ਜਲੰਧਰ ਕੈਂਟ ਇਲਾਕੇ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਮਸੀਹੀ ਸ਼ਕਤੀ ਸੰਗਠਨ ਦੇ ਕੌਮੀ ਪ੍ਰਧਾਨ ਪਾਸਟਰ ਗੌਰਵ ਮਸੀਹ ਗਿੱਲ ਦਾ ਫੁੱਲਾਂ ਦਾ ਬੁੱਕੇ ਭੇਟ ਕਰਕੇ ਸਨਮਾਨ ਕੀਤਾ ਗਿਆ।

ਇਸ ਮੌਕੇ ਬਿਲਡਰ ਅਤੇ ਸਮਾਜ ਸੇਵੀ ਮੁਹੰਮਦ ਕਯੂਮ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਾਸਟਰ ਗੌਰਵ ਮਸੀਹ ਗਿੱਲ ਨੂੰ ਸਨਮਾਨਿਤ ਕਰਦਿਆਂ ਆਪਸੀ ਪਿਆਰ, ਭਾਈਚਾਰੇ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ।

ਸਮਾਗਮ ਦੌਰਾਨ ਪਾਸਟਰ ਗੌਰਵ ਮਸੀਹ ਗਿੱਲ ਨੇ ਬਿਲਡਰ ਅਤੇ ਸਮਾਜ ਸੇਵੀ ਮੁਹੰਮਦ ਕਯੂਮ ਅਤੇ ਉਨ੍ਹਾਂ ਦੇ ਸਾਥੀਆਂ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅਮਨ, ਭਾਈਚਾਰਕ ਸਾਂਝ ਅਤੇ ਆਪਸੀ ਸਤਿਕਾਰ ਨੂੰ ਬਣਾਈ ਰੱਖਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਸਾਰੇ ਧਰਮਾਂ ਅਤੇ ਭਾਈਚਾਰਿਆਂ ਨੂੰ ਮਿਲਜੁਲ ਕੇ ਦੇਸ਼ ਦੀ ਤਰੱਕੀ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਹਾਜ਼ਰ ਲੋਕਾਂ ਨੇ ਵੀ ਆਪਸੀ ਏਕਤਾ, ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।