ਹੁਸ਼ਿਆਰਪੁਰ,06 ਜੁਲਾਈ (ਹਰਵਿੰਦਰ ਸਿੰਘ ਭੁੰਗਰਨੀ)ਪਿੰਡ ਤਾਜੇਵਾਲ ਡੇਰਾ ਬੰਗਾ ਸਾਹਿਬ ਵਿਖੇ ਸੰਤ ਬਾਬਾ ਰਾਮ ਸਿੰਘ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਸੰਤ ਬਾਬਾ ਰਾਮ ਸਿੰਘ ਜੀ ਦੀ ਸਲਾਨਾ 26ਵੀਂ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਮਹਾਂਵੀਰ ਸਿੰਘ ਤਾਜੇਵਾਲ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਮਹਾਂਵੀਰ ਸਿੰਘ ਤਾਜੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਨਾ ਬਰਸੀ ਸਮਾਗ਼ਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਰਾਗੀ-ਢਾਡੀ, ਪ੍ਰਚਾਰਕ ਤੇ ਕਥਾਵਾਚਕ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ ਗਿਆ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੰਤ ਅਮਰਜੀਤ ਸਿੰਘ ਮੁੱਖੀ ਹਰਖੋਵਾਲ ਸੰਪਰਦਾਇ, ਬਾਬਾ ਸੁਰਜੀਤ ਸਿੰਘ, ਸੰਤ ਹਰਦਿਆਲ ਸਿੰਘ, ਬਾਬਾ ਤਜਿੰਦਰ ਸਿੰਘ ਬੋਹਣ, ਸੰਤ ਬਲਵੀਰ ਸਿੰਘ ਲੰਗੇਰੀ, ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਗੁਰਿੰਦਰ ਕੌਰ ਬਾਹੋਵਾਲ, ਸੰਤ ਪ੍ਰੀਤਮ ਸਿੰਘ ਡੁਮੇਲੀ, ਸੰਤ ਬਾਬਾ ਭਾਗ ਸਿੰਘ ਬੰਗਿਆਂ ਵਾਲੇ, ਮਹੰਤ ਚਮਕੌਰ ਸਿੰਘ, ਸੰਤ ਤੇਜਾ ਸਿੰਘ ਖੁੱਡੇ ਵਾਲੇ, ਸੰਤ ਰੇਸ਼ਮ ਸਿੰਘ ਨਿਰਮਲ ਪੰਚਾਇਤ ਅਖਾੜਾ ਪਟਿਆਲਾ, ਸੰਤ ਹਾਕਮ ਸਿੰਘ, ਸੰਤ ਸੁਖਜਿੰਦਰ ਸਿੰਘ, ਸੰਤ ਗੁਰਮਿੰਦਰ ਸਿੰਘ ਡੇਰਾ ਸ਼ੇਖਵਾਂ, ਸੰਤ ਸਰਵਣਜੀਤ ਸਿੰਘ, ਭਾਈ ਸੁਰਿੰਦਰ ਸਿੰਘ ਸਤੌਰ, ਬੀਬੀ ਜਸਵੀਰ ਕੌਰ ਬੂੰਗਾ ਸਾਹਿਬ ਮਾਹਿਲਪੁਰ, ਭਾਈ ਸਰਬਜੀਤ ਸਿੰਘ, ਭਾਈ ਸਰੂਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਭਜਨ ਸਿੰਘ ਗੁਰਦੁਆਰਾ ਬਾਬਾ ਜਵਾਹਰ ਦਾਸ ਸੂਸਾਂ, ਗਿਆਨੀ ਭੁਪਿੰਦਰ ਸਿੰਘ ਅਣਖੀ ਗੁਰਦੁਆਰਾ ਅਗੰਮਗੜ੍ਹ ਫ਼ਤਿਹਪੁਰ ਕੋਠੀ ਆਦਿ ਸੰਤਾਂ-ਮਹਾਂਪੁਰਸ਼ਾਂ, ਪ੍ਰਚਾਰਕਾਂ ਤੇ ਰਾਗੀ-ਢਾਡੀ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਮਤਿ ਵਿਚਾਰਾਂ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ। ਇਸ ਮੌਕੇ ਬੋਲਦਿਆਂ ਸੰਤ ਅਮਰਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਕਿਹਾ ਕਿ ਅਜਿਹੇ ਪਰਉਪਕਾਰੀ ਸੰਤ-ਮਹਾਂਪੁਰਸ਼ਾਂ ਦੀ ਯਾਦ ’ਚ ਸਮਾਗਮ ਕਰਵਾਉਣ ਦਾ ਤਾਂ ਹੀ ਕੋਈ ਲਾਭ ਹੈ, ਜੇਕਰ ਸੰਗਤਾਂ ਉਨ੍ਹਾਂ ਵਲੋਂ ਦਰਸਾਏ ਗੁਰਸਿੱਖੀ ਦੇ ਮਾਰਗ ’ਤੇ ਚੱਲ ਕੇ ਜੀਵਨ ਸਫ਼ਲ ਕਰਨ।
ਪਿੰਡ ਤਾਜੇਵਾਲ ਵਿਖੇ ਸੰਤ ਬਾਬਾ ਰਾਮ ਸਿੰਘ ਜੀ ਦੀ ਸਲਾਨਾ 26ਵੀਂ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ
