ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਜੀ ਵਿਖੇ 3 ਦਿਨਾਂ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਉੱਤੇ- ਜਥੇ. ਬਾਬਾ ਗੁਰਮੀਤ ਸਿੰਘ

ਹੁਸ਼ਿਆਰਪੁਰ,07 ਜੁਲਾਈ (ਹਰਵਿੰਦਰ ਸਿੰਘ ਭੂੰਗਰਨੀ)-ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਜੀ ਪਿੰਡ ਨਡਾਲੋਂ ਵਿਖੇ ਸੰਤ ਬਾਬਾ ਨਰਿੰਦਰ ਸਿੰਘ ਜੀ-ਸੰਤ ਬਾਬਾ ਬਲਵਿੰਦਰ ਸਿੰਘ ਜੀ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਜੀ ਦੀ ਸਰਪ੍ਰਸਤੀ ਅਤੇ ਜਥੇਦਾਰ ਬਾਬਾ ਗੁਰਮੀਤ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸੁਚੱਜੀ ਦੇਖ-ਰੇਖ ਹੇਠ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਤੇ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 14 ਜੁਲਾਈ ਤੱਕ ਜੋ 3 ਦਿਨਾਂ ਸ਼ਹੀਦੀ ਜੋੜ ਮੇਲਾ ਮਨਾਇਆ ਜਾ ਰਿਹਾ ਹੈ, ਦੀਆਂ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ। ਜਥੇਦਾਰ ਬਾਬਾ ਗੁਰਮੀਤ ਸਿੰਘ ਜੀ ਨੇ ਦੱਸਿਆ ਕਿ ਹੋਰ ਪ੍ਰਬੰਧਾਂ ਦੇ ਨਾਲ-ਨਾਲ ਜਿੱਥੇ ਸੇਵਾਦਾਰਾਂ ਵੱਲੋਂ ਵੱਖ-ਵੱਖ ਪਿੰਡਾਂ ਆਦਿ ਦੀਆਂ ਸੰਗਤਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ ਉੱਥੇ ਢੁਕਵੀਆਂ ਥਾਵਾਂ ਉੱਤੇ ਪ੍ਰਚਾਰ ਸਮੱਗਰੀ ਵੀ ਲਗਾਈ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 12 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਨਾਲ ਸ਼ਹੀਦੀ ਜੋੜ ਮੇਲਾ ਆਰੰਭ ਹੋਵੇਗਾ ਤੇ 14 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਸਮਾਗਮ ਦੌਰਾਨ ਬਾਬਾ ਜੀਵਨ ਸਿੰਘ ਜੀ ਬਗੀਚੀ ਵਾਲੇ,ਭਾਈ ਵੀਰ ਜਤਿੰਦਰ ਸਿੰਘ ਜੀ ਮਲਕਪੁਰ ਵਾਲੇ, ਭਾਈ ਸੁਖਦੇਵ ਸਿੰਘ ਜੀ ਖਾਲਸਾ ਨਡਾਲੋਂ ਤੇ ਹੋਰ ਜਥੇ ਆਈਆਂ ਸੰਗਤਾਂ ਨੂੰ ਗੁਰਬਾਣੀ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਜਥੇ. ਲਖਵਿੰਦਰ ਸਿੰਘ ਬਿੰਦਾ, ਬਾਬਾ ਸ਼ੇਰ ਸਿੰਘ, ਭਾਈ ਰਣਜੋਧ ਸਿੰਘ ਛੜਪੋਤੇ ਭਰਾਤਾ ਸੰਤ ਬਾਬਾ ਨਿਧਾਨ ਸਿੰਘ ਜੀ ਸ੍ਰੀ ਹਜ਼ੂਰ ਸਾਹਿਬ ਵਾਲੇ, ਹੈੱਡ ਗ੍ਰੰਥੀ ਭਾਈ ਅਕਾਸ਼ਦੀਪ ਸਿੰਘ ਬਾਸਰਕੇ ਗਿੱਲਾਂ, ਅਮਰਜੀਤ ਸਿੰਘ ਖਾਲਸਾ ਜਾਂਗਲੀਆਣਾ, ਜਥੇਦਾਰ ਲਖਵਿੰਦਰ ਸਿੰਘ ਬਿੰਦਾ, ਗੁਰਚਰਨ ਸਿੰਘ, ਕੁਲਦੀਪ ਸਿੰਘ ਨਡਾਲੋਂ, ਕਿਸ਼ਨ ਸਿੰਘ ਲਾਂਗਰੀ, ਬਾਬਾ ਬਿੰਦਰ ਸਿੰਘ, ਮਨਵੀਰ ਸਿੰਘ ਮਹੇੜੂ, ਹਰਭਜਨ ਕੌਰ, ਮੰਨਤ ਸਿੰਘ, ਪਰਮਜੀਤ ਸਿੰਘ ਪੰਮਾ ਨਡਾਲੋਂ, ਕਮਲਜੀਤ ਸਿੰਘ ਰਾਣਾ ਅਜਨੋਹਾ ਆਦਿ ਹਾਜ਼ਰ ਸਨ।