ਪਿੰਡ ਰਹੱਲੀ ਵਿਖੇ ਸਾਈਂ ਬਾਬਾ ਨੈਦ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਕਰਵਾਇਆ ਗਿਆ

ਹੁਸ਼ਿਆਰਪੁਰ, 07 ਜੁਲਾਈ (ਹਰਵਿੰਦਰ ਸਿੰਘ ਭੁੰਗਰਨੀ) ਪਿੰਡ ਰਹੱਲੀ ਵਿਖੇ ਦਰਬਾਰ ਸਾਈਂ ਬਾਬਾ ਨੈਦ ਸ਼ਾਹ ਜੀ ਦੇ ਅਸਥਾਨ ਤੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਈਂ ਬਾਬਾ ਨੈਦ ਸ਼ਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਡੇਰੇ ਦੇ ਮੁੱਖ ਸੇਵਾਦਾਰ ਜਸਵੰਤ ਸਿੰਘ ਰਹੱਲੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਜਸਵੰਤ ਸਿੰਘ ਰਹੱਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਚਿਰਾਗ ਅਤੇ ਮਹਿੰਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚਾਦਰ ਅਤੇ ਝੰਡੇ ਦੀ ਰਸਮ ਸੰਗਤਾਂ ਵੱਲੋਂ ਅਦਾ ਕੀਤੀ ਗਈ। ਉਪਰੰਤ ਪੰਜਾਬ ਦੇ ਨਾਮਵਰ ਕਲਾਕਾਰ ਪਿੰਕੀ ਨਕਾਲ ਮੇਹਟੀਆਣਾ ਪੀਰਾਂ ਦੀ ਮਹਿਫ਼ਲ ਸਜਾਈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਮੌਕੇ ਬਾਬਾ ਸੁੱਖਾ ਸ਼ਾਹ ਰੂਪੋਵਾਲ, ਬੀਬੀ ਸਰੋਜ ਰਾਣੀ ਤੋਂ ਵੱਖ ਵੱਖ ਦਰਬਾਰਾ ਤੋਂ ਫੱਕਰ ਫਕੀਰ ਪੁੱਜ ਕੇ ਹਾਜ਼ਰੀ ਭਰੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਆਏ ਹੋਏ ਫੱਕਰ ਫਕੀਰਾ, ਪ੍ਰਮੁੱਖ ਸਖਸ਼ੀਅਤਾਂ ਅਤੇ ਸਹਿਯੋਗੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਰਹੱਲੀ, ਵਿੱਕੀ, ਅਕਾਸ਼, ਸੁਮੀਤ, ਰਣਜੀਤ, ਬਲਜਿੰਦਰ ਸਿੰਘ, ਵੈਨੀ, ਅਜੇ, ਲਵਪ੍ਰੀਤ, ਵਿਸ਼ਾਲ, ਅਕਾਸ਼, ਨਿੱਕਾ, ਤਲਵਿੰਦਰ, ਬਲਵਿੰਦਰ, ਨਛੱਤਰ, ਰਾਮਾ ਜੱਸੀ, ਪਿੰਕਾ, ਰੋਸ਼ਾ ਬੱਬੂ ਆਦਿ ਹਾਜ਼ਰ ਸਨ।ਇਸ ਮੌਕੇ ਸਲਾਨਾ ਜੋੜ ਮੇਲੇ ਦੌਰਾਨ ਛਬੀਲ, ਚਾਹ ਪਕੌੜੇ ਅਤੇ ਦਾਤਾ ਜੀ ਦੇ ਲੰਗਰ ਅਤੁੱਟ ਵਰਤਾਏ ਗਏ।