ਦਿਓਲ ਨਗਰ ‘ਚ ਕਥਿਤ ਨਜਾਇਜ਼ ਉਸਾਰੀ, ਨਗਰ ਨਿਗਮ ਦੀ ਕਾਰਗੁਜ਼ਾਰੀ ‘ਤੇ ਉੱਠੇ ਸਵਾਲ

ਜਲੰਧਰ (ਸੁਮਿਤ ਕੁਮਾਰ): ਨਕੋਦਰ ਰੋਡ ਤੋਂ ਤਿਲਕ ਨਗਰ ਰੋਡ ‘ਤੇ ਐਸ.ਕੇ. ਬਿਲਡਿੰਗ ਮਟੀਰੀਅਲ ਦੇ ਨਾਲ ਲੱਗਦੇ ਦਿਓਲ ਨਗਰ ਵਿੱਚ ਇੱਕ ਦੁਕਾਨ ਦੀ ਉੱਪਰਲੀ ਮੰਜ਼ਿਲ ਦੀ ਕਥਿਤ ਗੈਰ-ਕਾਨੂੰਨੀ ਉਸਾਰੀ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਚਰਚਾ ਹੈ। ਦੋਸ਼ ਹੈ ਕਿ ਇਹ ਉਸਾਰੀ ਬਿਨਾਂ ਲੋੜੀਂਦੀਆਂ ਮਨਜ਼ੂਰੀਆਂ ਅਤੇ ਨਿਯਮਾਂ ਦੀ ਪਾਲਣਾ ਕੀਤੇ ਕੀਤੀ ਗਈ ਹੈ।

ਮਾਮਲੇ ਨੂੰ ਲੈ ਕੇ ਨਗਰ ਨਿਗਮ ਜਲੰਧਰ ਦੀ ਕਾਰਵਾਈ ‘ਤੇ ਵੀ ਸਵਾਲ ਉੱਠ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਸਾਰੀ ਨਿਯਮਾਂ ਦੇ ਉਲਟ ਹੋ ਰਹੀ ਸੀ ਤਾਂ ਸਮੇਂ ਸਿਰ ਇਸ ਦੀ ਜਾਂਚ ਅਤੇ ਰੋਕਥਾਮ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਦਾ ਮੰਨਣਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਨਾ ਹੋਣ ਨਾਲ ਨਿਯਮਾਂ ਦੀ ਉਲੰਘਣਾ ਨੂੰ ਹੌਸਲਾ ਮਿਲ ਸਕਦਾ ਹੈ।

ਇਸ ਸਬੰਧੀ ਨਗਰ ਨਿਗਮ ਜਲੰਧਰ ਅਤੇ ਹੋਰ ਸੰਬੰਧਿਤ ਵਿਭਾਗਾਂ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਹੈ, ਜਿਸ ਵਿੱਚ ਮੌਕੇ ਦੀ ਜਾਂਚ, ਮਨਜ਼ੂਰਸ਼ੁਦਾ ਨਕਸ਼ੇ ਅਤੇ ਹੋਰ ਦਸਤਾਵੇਜ਼ਾਂ ਦੀ ਤਸਦੀਕ ਕਰਕੇ, ਜੇਕਰ ਕੋਈ ਉਲੰਘਣਾ ਮਿਲਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਸ ਮਾਮਲੇ ਵਿੱਚ ਨਗਰ ਨਿਗਮ ਜਲੰਧਰ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ। ਜਿਵੇਂ ਹੀ ਵਿਭਾਗ ਦਾ ਜਵਾਬ ਪ੍ਰਾਪਤ ਹੋਵੇਗਾ, ਉਸਨੂੰ ਵੀ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਜਾਵੇਗਾ।